Latest news

ADGP ਅਨੀਤਾ ਪੁੰਜ ਨੇ ਜਲੰਧਰ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨਾਲ ਸ਼ਹਿਰ ਦੇ ਹਰੇਕ ਧਾਰਮਿਕ ਸਥਾਨਾਂ ਦਾ ਦੌਰਾ ਕੀਤਾ ਤੇ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਜਲੰਧਰ // (ਐਸ ਕੇ ਚਾਵਲਾ) – ਬੀਤੇ ਦਿਨੀਂ ਨਕਾਬਪੋਸ਼ਾਂ ਵੱਲੋਂ ਚਰਚ ਵਿਚ ਕੀਤੀ ਗਈ ਤੋੜ ਫੋੜ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਹਰੇਕ ਜ਼ਿਲ੍ਹੇ ਦੇ ਪੁਲਿਸ ਕਮਿਸ਼ਨਰਾਂ ਅਤੇ ਐਸ ਐਸ ਪੀ ਵਲੋਂ ਧਾਰਮਿਕ ਸਥਾਨਾਂ ਦੀ ਸੁਰੱਖਿਆ ਦੇ ਸਖ਼ਤ ਇੰਤਜ਼ਾਮਾਤ ਕਰਨ ਦੇ ਹੁਕਮਾਂ ਤੋਂ ਬਾਅਦ ਅੱਜ ADGP ਅਨੀਤਾ ਪੁੰਜ ਨੇ ਜਲੰਧਰ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਨਾਲ ਸ਼ਹਿਰ ਦੇ ਹਰੇਕ ਧਾਰਮਿਕ ਸਥਾਨ ਦਾ ਦੌਰਾ ਕੀਤਾ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਜਾਣਕਾਰੀ ਅਨੁਸਾਰ ਏਡੀਜੀਪੀ ਅਨੀਤਾ ਪੁੰਜ ਪੁਲਿਸ ਕਮਿਸ਼ਨਰ ਗੁਰਸ਼ਰਨ ਸਿੰਘ ਸੰਧੂ ਤੇ ਕਮਿਸ਼ਨਰੇਟ ਪੁਲਿਸ ਦੇ ਆਲਾ ਅਧਿਕਾਰੀ ਅੱਜ ਸ਼੍ਰੀ ਦੇਵੀ ਤਾਲਾਬ ਮੰਦਰ ਸੋਢਲ ਮੰਦਰ, ਅਕਸ਼ਰਧਾਮ ਮੰਦਰ, ਗਿਰਜਾ ਘਰ, ਚਰਚ ਪੀਲੀ ਕੋਠੀ, ਗੁਰਦੁਆਰਾ ਮਾਡਲ ਟਾਊਨ, ਰੇਲਵੇ ਸਟੇਸ਼ਨ, ਬੱਸ ਸਟੈਂਡ, ਭਗਵਾਨ ਵਾਲਮੀਕਿ ਚੌਕ ਸਥਿਤ ਈਦਗਾਹ ਸਮੇਤ ਹੋਰ ਕਈ ਧਾਰਮਿਕ ਸਥਾਨਾਂ ਦਾ ਦੌਰਾ ਕੀਤਾ ਗਿਆ ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦੇ ਹੋਏ ਧਾਰਮਿਕ ਸਥਾਨਾਂ ਦੇ ਮੈਂਬਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੂੰ ਹਦਾਇਤਾਂ ਜਾਰੀ ਕੀਤੀਆਂ। ਪੁਲਿਸ ਟੀਮਾਂ ਨੇ ਹਰੇਕ ਧਾਰਮਿਕ ਸਥਾਨ ‘ਤੇ ਲੱਗੇ ਸੀਸੀਟੀਵੀ ਕੈਮਰੇ ਚੈੱਕ ਕੀਤੇ ਅਤੇ ਜਿਨ੍ਹਾਂ ਥਾਵਾਂ ‘ਤੇ ਸੀਸੀਟੀਵੀ ਕੈਮਰੇ ਨਹੀਂ ਲੱਗੇ ਹੋਏ ਸਨ,ਉਨ੍ਹਾਂ ਜਗ੍ਹਾ ‘ਤੇ ਤੁਰੰਤ ਸੀਸੀਟੀਵੀ ਕੈਮਰੇ ਲਾਉਣ ਦੇ ਹੁਕਮ ਵੀ ਜਾਰੀ ਕੀਤੇ । ਇਸ ਤੋਂ ਇਲਾਵਾ, ਇਨ੍ਹਾਂ ਥਾਵਾਂ ‘ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਬਹਾਦੁਰੀ ਨਾਲ ਨਿਭਾਉਣ ਬਾਰੇ ਹਦਾਇਤਾਂ ਜਾਰੀ ਕੀਤੀਆਂ। ਇਸ ਤੋਂ ਬਾਅਦ, ਪੁਲਿਸ ਟੀਮਾਂ ਭੀੜ ਭਾੜ ਵਾਲੇ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ‘ਤੇ ਪਹੁੰਚੀਆਂ ਅਤੇ ਉਥੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਕਈ ਸ਼ੱਕੀ ਵਿਅਕਤੀਆਂ ਕੋਲੋਂ ਪੁੱਛਗਿੱਛ ਵੀ ਕੀਤੀ।ਏਡੀਜੀਪੀ ਅਨੀਤਾ ਪੁੰਜ ਨੇ ਸ਼ਹਿਰ ਵਾਸੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਕਮਿਸ਼ਨਰੇਟ ਪੁਲਿਸ ਉਨ੍ਹਾਂ ਦੀ ਸੁਰੱਖਿਆ ਲਈ 24 ਘੰਟੇ ਹਾਜ਼ਰ ਹੈ ਅਤੇ ਕਮਿਸ਼ਨਰ ਪੁਲੀਸ ਵੱਲੋਂ ਦਿਨ ਰਾਤ ਨਾਕੇ ਲਗਾਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿਚ ਕੋਈ ਸ਼ੱਕੀ ਵਿਅਕਤੀ ਰਹਿੰਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਕਮਿਸ਼ਨਰੇਟ ਪੁਲਿਸ ਨੂੰ ਦਿੱਤੀ ਜਾਵੇ ਤਾਂ ਜੋ ਸਮੇਂ ਰਹਿੰਦੇ ਹੋਏ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ।

Leave a Reply

Your email address will not be published.