Latest news

260 ਗ੍ਰਾਮ ਨਸ਼ੀਲਾ ਪਾਊਡਰ ਅਤੇ 15 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਜਲੰਧਰ// (ਐਸ ਕੇ ਚਾਵਲਾ)- ਮਾਣਯੋਗ ਸ. ਗੁਰਸ਼ਰਨ ਸਿੰਘ ਸੰਧੂ IPS ਕਮਿਸ਼ਨਰ ਪੁਲਿਸ ਜਲੰਧਰ ਦੇ ਦਿਸ਼ਾ ਨਿਰਦੇਸ਼ਾ ਤੇ IPS ਅੰਦਤਿਆ ADCP-2, ਤੇ ਮੁਹੰਮਦ ਸਰਫਾਰਜ ਆਲਮ IPS ACP ਵੈਸਟ, ਅਤੇ INSP ਗਗਨਦੀਪ ਸਿੰਘ ਸੇਖੋਂ ਮੁੱਖ ਅਫਸਰ ਥਾਣਾ ਭਾਰਗੋ ਕੈਂਪ ਜਲੰਧਰ ਦੀ ਨਿਗਰਾਨੀ ਹੇਠ asi ਰਘੁਬੀਰ ਸਿੰਘ ਪੁਲਿਸ ਪਾਰਟੀ ਸਮੇਤ ਵਡਾਲਾ ਚੌਂਕ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ 260 ਗ੍ਰਾਮ ਨਸ਼ੀਲਾ ਪਾਊਡਰ ਅਤੇ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਿਸ ਦੀ ਪਹਿਚਾਣ ਹਰਪਾਲ ਸਿੰਘ ਉਰਫ਼ ਪਾਲਾ ਪੁੱਤਰ ਦੀਵਾਨ ਸਿੰਘ ਵਾਸੀ ਪਿੰਡ ਨੱਥੂਪੁਰ ਕਪੂਰਥਲਾ ਹਾਲ ਵਾਸੀ ਰਸਤਾ ਮਹੱਲਾ ਜਲੰਧਰ ਵਜੋਂ ਹੋਈ ਹੈ। ਜਿਨ੍ਹਾਂ ਕੋਲੋਂ 15 ਗ੍ਰਾਮ ਹੈਰੋਇਨ ਅਤੇ 260 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ। ਭਾਰਗੋ ਕੈਂਪ ਪੁਲਿਸ ਨੇ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published.